-2.6 C
Toronto
Sunday, December 4, 2022
- Advertisement -

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

Must read

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਿਹਾ ਹੈ ਕਿ ਕੱਲ੍ਹ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਪੰਜਾਬ ਦੇ ਲੋਕਾਂ ਲਈ ਆਯੂਸ਼ਮਾਨ ਸਕੀਮ ਦੇ ਜ਼ਰਿਏ ਇਲਾਜ ਸ਼ੁਰੂ ਹੋ ਜਾਵੇਗਾ। ਉਹਨਾਂ ਨੇ ਇਹ ਬਿਆਨ ਵਿਸ਼ਵ ਵਾਰਤਾ ਨਾਲ ਗੱਲਬਾਤ ਕਰਦਿਆਂ ਦਿੱਤਾ। ਉਨ੍ਹਾਂ ਕਿਹਾ ਕਿ ਤੁਰੰਤ ਪ੍ਰਭਾਵ ਨਾਲ ਪੀਜੀਆਈ ਨੂੰ ਬਕਾਇਆ ਰਕਮ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਨੂੰ ਵੀ ਜੋ ਬਕਾਇਆ ਰਾਸ਼ੀ ਸੀ ਉਹ ਜਾਰੀ ਕਰ ਦਿੱਤੀ ਗਈ ਹੈ।

ਦੱਸ ਦੱਈਏ ਕਿ ਪੀਜੀਆਈ ਨੇ ਪੰਜਾਬ ਸਰਕਾਰ ਦੀ ਕਈ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ਕਾਰਨ ਪੰਜਾਬ ਦੇ ਮਰੀਜ਼ਾਂ ਦਾ ਇਲਾਜ 1 ਅਗਸਤ ਤੋਂ ਬੰਦ ਕਰ ਦਿੱਤਾ ਸੀ। ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਸਨ।

- Advertisement -
- Advertisement -

Latest article