-2.6 C
Toronto
Sunday, December 4, 2022
- Advertisement -

ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼

Must read


ਨਵੀਂ ਦਿੱਲੀ, 29 ਸਤੰਬਰ

ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੀ ਪ੍ਰਧਾਨਗੀ ਵਾਲੇ ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਕੇਂਦਰ ਨੂੰ ਉੜੀਸਾ ਹਾਈ ਕੋਰਟ ਦੇ ਚੀਫ ਜਸਟਿਸ ਐੱਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਹਾਈ ਕੋਰਟ ਦੇ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਕੌਲਿਜੀਅਮ ਨੇ ਹਾਈ ਕੋਰਟ ਦੇ ਜੱਜਾਂ ਦੇ ਤਬਾਦਲੇ ਸਮੇਤ ਕਈ ਮੁੱਦਿਆਂ ‘ਤੇ ਬੁੱਧਵਾਰ ਨੂੰ ਚਰਚਾ ਕੀਤੀ। ਮੀਟਿੰਗ ਵਿੱਚ ਕੌਲਿਜੀਅਮ ਨੇ ਜਸਟਿਸ ਮੁਰਲੀਧਰ ਨੂੰ ਮਦਰਾਸ ਹਾਈ ਕੋਰਟ ਤਬਦੀਲ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਕੌਲਿਜੀਅਮ ਜਲਦੀ ਹੀ ਇਸ ਸਬੰਧੀ ਬਿਆਨ ਜਾਰੀ ਕਰੇਗਾ। -ਪੀਟੀਆਈ



ਇਹ ਖ਼ਬਰ ਕਿਥੋਂ ਲਈ ਗਈ ਹੈ

- Advertisement -
- Advertisement -

Latest article